ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਕੈਨੇਡਾ, ਯੂ ਕੇ ਤੇ ਇਟਲੀ ਤੋਂ ਆਏ ਪਰਵਾਸੀ ਲੇਖਕਾਂ ਨਾਲ ਮਿਲਣੀ

ਲੁਧਿਆਣਾਃ 18 ਦਸੰਬਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਕੈਨੇਡਾ, ਯੂ ਕੇ ਤੇ ਇਟਲੀ ਤੋਂ ਆਏ ਪਰਵਾਸੀ ਲੇਖਕਾਂ ਨਾਲ ਮਿਲਣੀ ਤੇ ਬਿੰਦੂ ਦਲਵੀਰ ਕੌਰ ਕੈਨੇਡਾ ਦੇ ਗਜ਼ਲ ਸੰਗ੍ਰਹਿ “ਹਰਫ ਇਲਾਹੀ” ਦਾ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ ਵਿਸ਼ਵ ਪੰਜਾਬੀ ਸਭਾ ਕੈਨੇਡਾ ਤੇ ਬਾਨੀ ਵਿਸ਼ਵ ਪੰਜਾਬੀ ਭਵਨ ਟੋਰੰਟੋ ਵੱਲੋਂ ਕੀਤੀ ਗਈ।
ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਪ੍ਰਧਾਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਲੇਖਕ ਪੰਜਾਬੀਅਤ ਦੇ ਅਸਲ ਰਾਜਦੂਤ ਹਨ।ਪਰਵਾਸੀ ਸਾਹਿਤ ਅਧਿਅਨ ਕੇਂਦਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਡਾ ਦਲਬੀਰ ਸਿੰਘ ਕਥੂਰੀਆ ਨੇ ਕਿਹਾ ਕਿ ਅਜਿਹੇ ਸਾਹਿਤਕ ਪ੍ਰੋਗਰਾਮ ਪ੍ਰਵਾਸੀ ਲੇਖਕਾਂ ਨੂੰ ਉਤਸ਼ਾਹਿਤ ਕਰਨ ਹਿੱਤ ਜਰੂਰੀ ਹਨ।ਇਸ ਸਮਾਗਮ ਦਾ ਹਿੱਸਾ ਬਣ ਕੇ ਉਹ ਆਪਣੇ ਆਪ ਵਿੱਚ ਮਾਣ ਮਹਿਸੂਸ ਕਰਦੇ ਹਨ।ਸਮਾਗਮ ਵਿੱਚ ਡਾਃ ਦਲਬੀਰ ਸਿੰਘ ਕਥੂਰੀਆ, ਡਾਃ ਤਾਰਾ ਸਿੰਘ ਆਲਮ ਯੂ ਕੇ, ਦਲਜਿੰਦਰ ਰਹਿਲ ਇਟਲੀ, ਬਿੰਦੂ ਦਲਵੀਰ ਕੌਰ ਸਰੀ ਕੈਨੇਡਾ, ਕੁਲਵਿੰਦਰ ਪਾਲ ਯੂ ਕੇ, ਡਾਃ ਗੁਰਇਕਬਾਲ ਸਿੰਘ ਤੇ ਚਮਕੌਰ ਸਿੰਘ ਸੇਖੋਂ ਸਰੀ ਕੈਨੇਡਾ ਨੂੰ ਸ. ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਲੁਧਿਆਣਾ, ਪ੍ਰਿੰਸੀਪਲ ਡਾਃ ਅਰਵਿੰਦਰ ਸਿੰਘ ਭੱਲਾ ਵੱਲੋਂ ਸਨਮਾਨਿਤ ਕੀਤਾ ਗਿਆ।


ਇਸ ਮੌਕੇ ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ.ਜੀ.ਐਨ.ਆਈ.ਐਮ.ਟੀ., ਵਿਸ਼ਵ ਪੰਜਾਬੀ ਸਭਾ ਦੀ ਭਾਰਤੀ ਪ੍ਰਧਾਨ ਬਲਬੀਰ ਕੌਰ ਰਾਏਕੋਟੀ, ਸ ਕੰਵਲਜੀਤ ਸਿੰਘ ਲੱਕੀ ਲੁਧਿਆਣਾ ਜਨਰਲ ਸਕੱਤਰ, ਸ. ਗਿਆਨ ਸਿੰਘ ਸਾਬਕਾ ਡੀ ਪੀ ਆਰ ਓ, ਦੀਪ ਜਗਦੀਪ ਸਿੰਘ, ਡਾਃ ਗੁਰਪ੍ਰੀਤ ਸਿੰਘ, ਡਾ. ਮਨਦੀਪ ਕੌਰ ਰੰਧਾਵਾ ਤੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਹਾਜ਼ਰ ਰਹੇ।

Leave a Reply

Your email address will not be published. Required fields are marked *