ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਫਗਵਾੜਾ ਦੇ ਪਿੰਡ ਪਲਾਹੀ ਵਿਖੇ ਦੂਜਾ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ
12 ਮਈ 2024, ਦਿਨ ਐਤਵਾਰ ਨੂੰ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਭਾਰਤੀ ਕੌਮੀ ਪ੍ਰਧਾਨ ਦੀ ਅਗਵਾਈ ਵਿੱਚ ਫਗਵਾੜਾ ਨੇੜੇ ਪਿੰਡ ਪਲਾਹੀ ਵਿਖੇ ਦੂਜਾ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਕਥੂਰੀਆ ਦੇ ਪਿਤਾ ਸਤਿਕਾਰਯੋਗ ਸਰਦਾਰ ਸੁਬੇਗ ਸਿੰਘ ਕਥੂਰੀਆ, ਮਾਤਾ ਪ੍ਰੀਤਮ ਕੌਰ, ਭਰਾ ਸ. ਜਸਪਾਲ ਸਿੰਘ ਕਥੂਰੀਆ ਅਤੇ ਹੋਰ ਪਰਿਵਾਰਿਕ ਮੈਬਰਾਂ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।



ਇਸ ਕੈਂਪ ਦਾ ਆਯੋਜਨ ਗੁਰਮੀਤ ਸਿੰਘ ਪਲਾਹੀ ਵੱਲੋਂ ਗੁਰਦੁਆਰਾ ਬਾਬਾ ਟੇਕ ਸਿੰਘ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਪਲਾਹੀ ਦੇ ਸਹਿਯੋਗ ਨਾਲ ਕੀਤਾ। ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ ਡਾਕਟਰ ਗੁਲਜ਼ਾਰ ਸਿੰਘ ਵਿਰਦੀ ਅਤੇ ਉਹਨਾਂ ਦੀ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅੱਪ ਕੀਤਾ।ਇਸ ਕੈਂਪ ਵਿਚ 350 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ । ਜਿਸ ਵਿੱਚੋਂ 30 ਮਰੀਜ਼ਾਂ ਦੀਆਂ ਅੱਖਾਂ ਦਾ ਆਪਰੇਸ਼ਨ ਕਰਵਾਇਆ ਜਾਵੇਗਾ। ਮਰੀਜ਼ਾਂ ਨੂੰ ਮੌਕੇ ਤੇ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਵਿਸ਼ਵ ਪੰਜਾਬੀ ਸਭਾ ਦੇ ਭਾਰਤ ਪ੍ਰਧਾਨ ਮੈਡਮ ਬਲਬੀਰ ਕੌਰ ਰਾਏਕੋਟੀ, ਸਲਾਹਕਾਰ ਸੰਧੂ ਵਰਿਆਣਵੀਂ, ਮੀਤ ਪ੍ਰਧਾਨ ਸਾਹਿਬਾ ਜੀਟਨ ਕੌਰ, ਜਲੰਧਰ ਪ੍ਰਧਾਨ ਦਲਬੀਰ ਸਿੰਘ ਰਿਆੜ, ਮੀਤ ਪ੍ਰਧਾਨ ਸੰਦੀਪ ਕੌਰ ਚੀਮਾ, ਸ ਹਰਭਜਨ ਸਿੰਘ ਨਾਹਲ, ਸ ਬਲਜੀਤ ਸਿੰਘ ਗਰੋਵਰ ਜੰਡਿਆਲਾ ਗੁਰੂ , ਸ ਜਗਦੇਵ ਸਿੰਘ ਕਲਸੀ ਰਾਏਕੋਟ , ਸੁਖਦੇਵ ਸਿੰਘ ਗੰਢਵਾ ਸ਼ਾਮਿਲ ਹੋਏ।




