ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਸਵ: ਧਰਮ ਸਿੰਘ ਕਥੂਰੀਆ ਜੀ ਦੀ ਯਾਦ ਨੂੰ ਸਮਰਪਿਤ ਪਹਿਲਾ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ

ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਸਵ: ਧਰਮ ਸਿੰਘ ਕਥੂਰੀਆ ਜੀ ਦੀ ਯਾਦ ਨੂੰ ਸਮਰਪਿਤ ਪਹਿਲਾ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ

ਇਸ ਮੌਕੇ ਕੈਬਨਿਟ ਮੰਤਰੀ ਸ੍ਰ.ਹਰਭਜਨ ਸਿੰਘ ਈ.ਟੀ.ਓ ਨੇ ਵੀ ਉਚੇਚੇ ਤੌਰ ‘ਤੇ ਕੈਂਪ ਵਿੱਚ ਪਹੁੰਚ ਕੇ ਸ਼ਮੂਲੀਅਤ ਕੀਤੀ

* ਸ. ਸੁਬੇਗ ਸਿੰਘ ਜੀ ਅਤੇ ਮਾਤਾ ਪ੍ਰੀਤਮ ਕੌਰ ਕਥੂਰੀਆ ਜੀ ਨੇ ਜੋਤ ਜਗਾ ਕੇ ਆਪਣੇ ਸਵ: ਪਿਤਾ ਸ੍ਰ. ਧਰਮ ਸਿੰਘ  ਕਥੂਰੀਆ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਪਹਿਲਾ ਮੁਫ਼ਤ ਅੱਖਾਂ ਦੇ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਦੀ ਸ਼ੁਰੂਆਤ ਕੀਤੀ

ਵਿਸ਼ਵ ਪੰਜਾਬੀ ਸਭਾ ਰਜਿ. ਕੈਨੇਡਾ ਵਲੋਂ ਸਵ: ਧਰਮ ਸਿੰਘ ਕਥੂਰੀਆ ਜੀ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਮਿਤੀ 7 ਮਈ 2024, ਦਿਨ ਮੰਗਲਵਾਰ ਨੂੰ ਸਟਾਰ ਇੰਟਰਨੈਸ਼ਨਲ ਮੈਰਿਜ ਪੈਲੇਸ, ਜੰਡਿਆਲਾ ਗੁਰੂ, ਬਾਈਪਾਸ ਤਰਨਤਾਰਨ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਲਗਾਇਆ ਗਿਆ। ਵਿਸ਼ਵ ਪੰਜਾਬੀ ਸਭਾ ਰਜਿ. ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਜੀ ਅਤੇ ਭਾਰਤ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਜੀ ਦੀ ਅਗਵਾਈ ਹੇਠ ਸਰਦਾਰ ਸੁਬੇਗ ਸਿੰਘ ਜੀ ਅਤੇ ਮਾਤਾ ਪ੍ਰੀਤਮ ਕੌਰ ਕਥੂਰੀਆ ਜੀ ਨੇ ਜੋਤ ਜਗਾ ਕੇ ਆਪਣੇ ਸਵ: ਪਿਤਾ ਸ੍ਰ. ਧਰਮ ਸਿੰਘ ਕਥੂਰੀਆ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਪਹਿਲਾ ,ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਦੀ ਸ਼ੁਰੂਆਤ ਕੀਤੀ। ਜਿਸ ਵਿਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਤੋਂ ਡਾਕਟਰਾਂ ਦੀ ਟੀਮ ਨੇ ਸਵੇਰੇ 9 ਵਜੇ ਤੋ ਦੁਪਹਿਰ 3 ਵਜੇ ਤੱਕ ਮਰੀਜ਼ਾਂ ਦਾ ਚੈੱਕਅੱਪ ਕੀਤਾ ਅਤੇ ਇਸ ਅੱਖਾਂ ਦੇ ਕੈਂਪ ਵਿਚ ਚਿੱਟੇ ਮੋਤੀਏ ਅਤੇ ਅੱਖਾਂ ਦੀਆਂ ਹੋਰ ਬੀਮਾਰੀਆਂ ਦੇ ਚੈੱਕਅੱਪ ਕੀਤੇ ਗਏ। ਇਸ ਕੈਂਪ ਵਿੱਚ ਡਾਕਟਰਾਂ ਦੀ ਟੀਮ ਨੇ 500 ਤੋ ਵੱਧ ਮਰੀਜ਼ਾਂ ਦਾ ਚੈੱਕਅੱਪ ਕਰਕੇ ਉਹਨਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਵੰਡੀਆਂ ਗਈਆ ਅਤੇ ਜਿਸ ਵਿਚੋਂ 50 ਤੋਂ ਵੱਧ ਦੇ ਕਰੀਬ ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਵਾਸਤੇ ਲੁਧਿਆਣਾ ਦੇ ਸ਼ੰਕਰਾ ਆਈ ਹਸਪਤਾਲ ਵਿਚ ਲਿਜਾਇਆ ਗਿਆ ਅਤੇ ਮਰੀਜ਼ਾਂ ਦੇ ਆਪ੍ਰੇਸ਼ਨ ਕਰਕੇ ਉਹਨਾਂ ਨੂੰ ਵਾਪਿਸ ਉਹਨਾਂ ਦੇ ਘਰਾਂ ਵਿੱਚ ਪਹੁੰਚਾ ਦਿੱਤਾ ਜਾਵੇਗਾ। ਇਸ ਮੌਕੇ ਤੇ ਡਾ. ਜੈ ਸ਼੍ਰੀ ਨੇ ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਐਨਕਾਂ ਦੇ ਲੱਗਣ ਦਾ ਕਾਰਨ ਉਹਨਾਂ ਦੇ ਮਾਤਾ ਪਿਤਾ ਬਣਦੇ ਹਨ ਜੋ ਕਿ ਛੋਟੀ ਉਮਰ ਵਿੱਚ ਹੀ ਬੱਚਿਆਂ ਨੂੰ ਮੋਬਾਇਲ ਦੇ ਕੇ ਉਹਨਾਂ ਨੂੰ ਮੋਬਾਇਲ ਦਾ ਆਦੀ ਬਣਾ ਦਿੰਦੇ ਹਨ, ਜੋ ਹੌਲੀ-ਹੌਲੀ ਉਹਨਾਂ ਦੀਆਂ ਅੱਖਾਂ ਦੀ ਨਜ਼ਰ ਘੱਟ ਹੋਣ ਦਾ ਕਾਰਨ ਬਣ ਜਾਂਦੀ ਹੈ।

ਬੱਚਿਆਂ ਦੇ ਮਾਤਾ ਪਿਤਾ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਮੋਬਾਇਲ ਤੋਂ ਦੂਰ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਮੈਦਾਨੀ ਖੇਡਾਂ ਨਾਲ ਜੋੜ ਕੇ ਉਹਨਾਂ ਦੀਆਂ ਅੱਖਾਂ ਦਾ ਧਿਆਨ ਰੱਖਿਆ ਜਾਵੇ। ਇਸ ਮੌਕੇ ਤੇ ਅੱਖਾਂ ਦੇ ਕੈਂਪ ਵਿਚ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈਟੀਓ ਨੇ ਵੀ ਉਚੇਚੇ ਤੌਰ ਤੇ ਪਹੁੰਚ ਕੇ ਕੈਂਪ ਵਿਚ ਸ਼ਮੂਲੀਅਤ ਕੀਤੀ ਅਤੇ ਨਾਲ ਹੀ ਸ੍ਰ ਹਰਭਜਨ ਸਿੰਘ ਈਟੀਓ ਨੇ ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਵਿਸ਼ਵ ਪੰਜਾਬੀ ਸਭਾ ਰਜਿ. ਕੈਨੇਡਾ ਦੇ ਮੁੱਖੀ ਡਾ. ਦਲਬੀਰ ਸਿੰਘ ਕਥੂਰੀਆ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇਹ ਉਪਰਾਲਾ ਕਰਕੇ ਲੋੜਵੰਦ ਮਰੀਜ਼ਾਂ ਦੀ ਸੇਵਾ ਕੀਤੀ। ਮੈਂ ਆਸ ਕਰਦਾ ਹਾਂ ਕਿ ਇਹ ਸਭਾ ਭਵਿੱਖ ਵਿਚ ਵੀ ਇਹੋ ਜਿਹੇ ਉਪਰਾਲੇ ਕਰਦੇ ਰਹਿਣਗੇ ਤਾਂ ਜੋ ਹੋਰ ਵੀ ਲੋੜਵੰਦਾਂ ਦੀ ਮਦਦ ਹੋ ਸਕੇ।ਇਸ ਮੌਕੇ ਤੇ ਸਿਵਲ ਹਸਪਤਾਲ ਮਾਨਾ ਤੋਂ ਡਾ. ਲਕਸ਼ਮੀ ਕਾਂਤਾ ਜੀ ਵਲੋਂ ਦਵਾਈਆਂ ਅਤੇ ਕੈਂਪ ਦਾ ਮੁਆਇਨਾ ਕੀਤਾ ਗਿਆ।ਇਸ ਮੌਕੇ ਤੇ ਵਿਸ਼ਵ ਪੰਜਾਬੀ ਸਭਾ ਰਜਿ. ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਜੀ ਦੇ ਪਿਤਾ ਸ੍ਰ. ਸੁਬੇਗ ਸਿੰਘ ਕਥੂਰੀਆ ਜੀ, ਕੌਮੀ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ, ਡਾ. ਗੁਰਪ੍ਰੀਤ ਕੌਰ ਮੁੱਖ ਸਲਾਹਕਾਰ, ਦਲਬੀਰ ਸਿੰਘ ਰਿਆੜ, ਡਾ. ਰਮਨਦੀਪ ਸਿੰਘ ਦੀਪ, ਸਾਹਿਬਾ ਜੀਟਨ ਕੌਰ, ਰਵੀ ਦੇਵਗਨ, ਪ੍ਰਿੰਸੀਪਲ ਜਸਵੀਰ ਸਿੰਘ ਵਿਰਕ, ਜਸਪਾਲ ਸਿੰਘ ਕਥੂਰੀਆ, ਸ਼ਹਿਰੀ ਪ੍ਰਧਾਨ ਸ੍ਰ ਸਰਬਜੀਤ ਸਿੰਘ ਡਿੰਪੀ, ਪਰਮਜੀਤ ਕੌਰ, ਸੰਦੀਪ ਕੌਰ ਚੀਮਾ, ਬਲਰਾਜ ਸਿੰਘ ਸਰਾਂ, ਰਣਜੀਤ ਸਿੰਘ ਸਿਰਸਾ, ਦੀਪ ਲੁਧਿਆਣਵੀ, ਐਸ ਐਸ ਸੀ ਦੇ ਪ੍ਰਧਾਨ ਸ੍ਰੀ ਨਰੇਸ਼ ਪਾਠਕ, ਕੈਂਪ ਇੰਚਾਰਜ ਹਰਕੋਮਲਜੀਤ ਸਿੰਘ ਜੀ ਐਨ ਐਨ, ਹਰਮਨਦੀਪ ਸਿੰਘ, ਡਾਕਟਰ ਜੈ ਸ਼੍ਰੀ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਭੱਠਲ, ਦਿਲਰਾਜ ਸਿੰਘ ਅਤੇ ਹੋਰ ਵੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਸਨ।

Leave a Reply

Your email address will not be published. Required fields are marked *