ਪੰਜਾਬੀ ਲੇਖਕਾਂ ਅਤੇ ਬੁੱਧੀਜੀਵੀ ਵਰਗ ਨੂੰ ਸੰਬੋਧਨ ਕਰਦੇ ਹੋਏ ਵਿਸ਼ਵ ਪੰਜਾਬੀ ਸਭਾ , ਕੈਨੇਡਾ ਦੇ ਚੇਅਰਮੈਨ ਡਾ: ਦਲਬੀਰ ਸਿੰਘ ਕਥੂਰੀਆ

ਫਗਵਾੜਾ, 18 ਦਸੰਬਰ ਪੰਜਾਬੀ ਲੇਖਕਾਂ ਅਤੇ ਪੰਜਾਬੀ ਪਿਆਰਿਆਂ ਨਾਲ ਕੀਤੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਸ਼ਵ ਪੰਜਾਬੀ ਸਭਾ , ਕੈਨੇਡਾ ਦੇ ਚੇਅਰਮੈਨ ਡਾ: ਦਲਬੀਰ ਸਿੰਘ ਕਥੂਰੀਆ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਿਰੰਤਰ ਯਤਨਾਂ ਦੀ ਲੋੜ ਹੈ।ਇਸੇ ਲੋੜ ਨੂੰ ਧਿਆਨ ‘ਚ ਰੱਖਦਿਆਂ ਕੈਨੇਡਾ ਵਿੱਚ ਵਿਸ਼ਵ ਪੰਜਾਬੀ ਸਭਾ ਦਾ ਗਠਨ ਕੀਤਾ ਗਿਆ ਹੈ ਜੋ ਕਿ ਵਿਸ਼ਵ ਭਰ ‘ਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਕੰਮ ਕਰ ਰਹੇ ਲੋਕਾਂ, ਸੰਸਥਾਵਾਂ ਨੂੰ ਇੱਕ ਸਾਂਝੇ ਪਲੇਟਫਾਰਮ ਉੱਤੇ ਲਿਆਏਗੀ। ਇਸੇ ਮੰਤਵ ਨਾਲ ਪੰਜਾਬ ਭਵਨ ਬਰੈਂਪਟਨ ਵਿਖੇ ਪੰਜਾਬ ਭਵਨ ਉਸਾਰਿਆ ਗਿਆ ਹੈ ਅਤੇ ਵੱਖੋ-ਵੱਖਰੇ ਦੇਸ਼ਾਂ ਖਾਸ ਕਰਕੇ ਪੰਜਾਬ ‘ਚ ਇਸ ਸੰਸਥਾ ਦੀਆਂ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ।


ਫਗਵਾੜਾ ਵਿਖੇ ਡਾ: ਦਲਬੀਰ ਸਿੰਘ ਕਥੂਰੀਆ ਅਤੇ ਪ੍ਰੋ ਬਲਬੀਰ ਕੌਰ ਰਾਏਕੋਟੀ ਪ੍ਰਧਾਨ ਭਾਰਤ ਚੈਪਟਰ ਦਾ ਸਕੇਪ ਸਾਹਿੱਤਕ ਸੰਸਥਾ ਦੇ ਪ੍ਰਧਾਨ ਪਰਵਿੰਦਰਜੀਤ ਸਿੰਘ, ਸਾਬਕਾ ਪ੍ਰਧਾਨ ਬਲਦੇਵ ਰਾਜ ਕੋਮਲ , ਸਾਬਕਾ ਪ੍ਰਧਾਨ ਰਵਿੰਦਰ ਚੋਟ, ਸਾਬਕਾ ਪ੍ਰਧਾਨ ਕਰਮਜੀਤ ਸਿੰਘ ਸੰਧੂ, ਸੁਖਵਿੰਦਰ ਸਿੰਘ ਪ੍ਰਧਾਨ ਸਰਬ ਨੌਜਵਾਨ ਸਭਾ, ਵਿਜੈ ਕੁਮਾਰ ਜਨਰਲ ਸਕੱਤਰ, ਮੀਤ ਪ੍ਰਧਾਨ ਰਵਿੰਦਰ ਰਾਏ ਅਤੇ ਉੱਘੇ ਵਕੀਲ ਐਸ.ਐਲ. ਵਿਰਦੀ ਅਤੇ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਸਵਾਗਤ ਕੀਤਾ।ਇਸ ਸਮੇਂ ਬੋਲਦਿਆਂ ਐਡਵੋਕੇਟ ਐਸ .ਐਲ. ਵਿਰਦੀ ਨੇ ਕਿਹਾ ਕਿ ਫਗਵਾੜਾ ਵਿਦਿਅਕ, ਸਾਹਿੱਤਕ, ਸਭਿਆਚਾਰਕ ਸਰਗਰਮੀਆਂ ਦਾ ਧੁਰਾ ਹੈ ਅਤੇ ਇਥੋਂ ਦੇ ਲੇਖਕ, ਚਿੰਤਕ, ਲਗਾਤਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਹਨ।

Leave a Reply

Your email address will not be published. Required fields are marked *