ਦੇਸ਼ਾਂ ਵਿਦੇਸ਼ਾਂ ‘ਚ ਵੱਸਦੇ ਪੰਜਾਬੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ, ਨਵੀਂ ਬਣੀ CM ਮਰੀਅਮ ਨਿਵਾਜ਼ ਨੇ ਕੀਤਾ ਐਲਾਨ

ਹੁਣ ਲਹਿੰਦੇ ਪੰਜਾਬ ਦੇ ਸਕੂਲਾਂ ‘ਚ ਪੜ੍ਹਾਈ ਜਾਵੇਗੀ ਪੰਜਾਬੀ,
ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਚੇਅਰਮੈਨ ਡਾ.ਦਲਬੀਰ ਸਿੰਘ ਕਥੂਰੀਆ ਜੀ ਨੇ ਪਾਕਿਸਤਾਨ ਦੇ ਪੰਜਾਬ ਤੋਂ ਸੀ.ਐੱਮ ਮਰੀਅਮ ਨਿਵਾਜ਼ ਦਾ ਕੀਤਾ ਧੰਨਵਾਦ


ਲਾਹੌਰ ਬੀਤੇ ਦਿਨ ਪੰਜਾਬੀ ਕਲਚਰ ਦੀ ਚੜ੍ਹਦੀ ਕਲਾ ਵਾਸਤੇ ਕਾਇਮ ਕੀਤੇ ਗਏ ਪੰਜਾਬ ਇੰਸਟੀਚਿਊਟ ਆਫ਼ ਲੈਂਗੁਏਜ ਆਰਟ ਐਂਡ ਕਲਚਰ (ਪਿਲਾਕ) ਵਿਚ ਵਰਲਡ ਪੰਜਾਬੀ ਕਾਨਫ਼ਰੰਸ ਕਰਵਾਈ ਗਈ।ਇਸ ਵਿੱਚ ਦੁਨੀਆਂ ਦੇ ਵੱਖ-ਵੱਖ ਮੁਲਕਾਂ ਤੋਂ ਸਾਹਿਤਕਾਰਾਂ ਤੇ ਕਲਾਕਾਰਾਂ ਅਤੇ ਵਿਸ਼ੇਸ਼ ਤੌਰ ‘ਤੇ ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਜੀ ਵੱਲੋਂ ਵਿਸ਼ੇਸ਼ ਤੌਰ ‘ਤੇ ਕਨੇਡਾ ਤੋਂ ਪਾਕਿਸਤਾਨ ਵਿਖੇ ਕਾਨਫਰੰਸ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਕਾਨਫਰੰਸ ਤੋਂ ਤੁਰੰਤ ਬਾਅਦ ਪਾਕਿਸਤਾਨ ‘ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਕੂਲਾਂ ‘ਚ ਪੰਜਾਬੀ ਨੂੰ ਵਿਸ਼ੇ ਵਜੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਇਸ ਫ਼ੈਸਲੇ ਦਾ ਐੱਸ.ਜੀ.ਪੀ.ਸੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸਵਾਗਤ ਕੀਤਾ ਗਿਆ ਹੈ। ਇਹ ਐਲਾਨ ਛੰ ਮਰੀਅਮ ਨਿਵਾਜ ਵੱਲੋਂ ਅਲ ਹਮਰਾ ਹਾਲ ਵਿਖੇ ਹੋਏ ਸਮਾਰੋਹ ਦੌਰਾਨ ਕੀਤਾ ਗਿਆ। ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿਖਾਉਣ ਲਈ ਉਤਸ਼ਾਹਿਤ ਕੀਤਾ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ‘ਚ ਸੱਭਿਆਚਾਰਕ ਪਛਾਣ ਦੀ ਭਾਵਨਾ ਪੈਦਾ ਕਰਨ ਤਾਂ ਜੋ ਭਾਸ਼ਾ ਨੂੰ ਅਗਿਆਨਤਾ ‘ਚ ਜਾਣ ਤੋਂ ਰੋਕਿਆ ਜਾ ਸਕੇ। ਪੰਜਾਬ ਦੀ ਅਮੀਰ ਸਭਿਆਚਾਰਕ  ਵਿਰਾਸਤ ‘ਤੇ ਚਾਨਣਾ ਪਾਉਂਦਿਆਂ ਮਰੀਅਮ ਨਿਵਾਜ਼ ਨੇ ਪੰਜਾਬੀ ਭਾਸ਼ਾ ਨਾਲ ਜੁੜੇ ਮਾਣ ‘ਚ ਆਈ ਗਿਰਾਵਟ ‘ਤੇ ਅਫਸੋਸ ਜ਼ਾਹਿਰ ਕੀਤਾ। ਮਰੀਅਮ ਨੇ ਖ਼ੁਦ ਨੂੰ ਮੁੱਖ ਮੰਤਰੀ ਦਾ ਅਹੁਦਾ ਸੌਂਪਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਪਾਕਿਸਤਾਨ ‘ਚ ਪੰਜਾਬੀ ਸਭਿਆਚਾਰ ਨੂੰ ਹੱਲਾਸ਼ੇਰੀ ਦੇਣ ਲਈ ਕਈ ਐਲਾਨ ਕੀਤੇ। ਸ਼ਘਫਛ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਲਹਿੰਦੇ ਪੰਜਾਬ ਵਿਚ ਪੰਜਾਬੀ ਪੜ੍ਹਾਉਣ ਦਾ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ, ਜਿਸ ਨੂੰ ਸੰਜੀਦਗੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੌਵੀਂ ਅਤੇ ਦਸਵੀਂ ਜਮਾਤਾਂ ਤੋਂ ਪੜ੍ਹਾਉਣੀ ਸ਼ੁਰੂ ਕੀਤੀ ਜਾਂਦੀ ਹੈ ਪਰ ਹੁਣ ਉਨ੍ਹਾਂ ਨੇ ਮੁੱਢਲੀ ਜਮਾਤਾਂ ਤੋਂ ਹੀ ਵਿਸ਼ੇ ਵਜੋਂ ਪੰਜਾਬੀ ਪੜ੍ਹਾਉਣੀ ਲਾਜ਼ਮੀ ਕਰ ਦਿੱਤੀ ਹੈ।ਇਸ ਮੌਕੇ ਪਾਕਿਸਤਾਨ ਵੱਲੋਂ ਕਰਵਾਈ ਗਈ ਕਾਨਫਰੰਸ  ਦੌਰਾਨ ਸੀ.ਐੱਮ ਮਰੀਅਮ ਨਿਵਾਜ਼ ਦਾ ਡਾ. ਕਥੂਰੀਆ ਜੀ ਵੱਲੋਂ ਫੁਲਕਾਰੀ ਦੇ ਨਾਲ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਡਾ.ਦਲਬੀਰ ਸਿੰਘ ਕਥੂਰੀਆ ਜੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਸਕੂਲਾਂ ‘ਚ ਮਾਂ ਬੋਲੀ ਪੰਜਾਬੀ ਪੜ੍ਹਾaੇਣ ਸਬੰਧੀ ਲਏ ਫੈਸਲੇ ਨਾਲ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਾ ਰਿਸ਼ਤਾ ਹੋਰ ਪੱਕਾ ਹੋਵੇਗਾ ਅਤੇ ਸੀ.ਐੱਮ ਮਰੀਅਮ ਨਿਵਾਜ਼ ਵੱਲੋਂ ਲਏ ਗਏ ਫੈਸਲੇ ਦਾ ਡਾ.ਕਥੂਰੀਆ ਜੀ ਨੇ ਸਵਾਗਤ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

Leave a Reply

Your email address will not be published. Required fields are marked *

1 Comment