ਵਿਸ਼ਵ ਪੰਜਾਬੀ ਸਭਾ ਕੈਨੇਡਾ ਅਤੇ ਪੰਜਾਬੀ ਮਹਾਜ਼ ਵੱਲੋਂ ਲਾਹੌਰ ਵਿਖੇ ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਸਾਖੀ ਦੇ ਦਿਨ ਦਾ ਮਹੱਤਵ ਅਤੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਦੇ ਨਾਲ-ਨਾਲ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਜਾਗਰੂਕਤਾ ਮਾਰਚ ਵੀ ਕੀਤਾ ਗਿਆ। ਇਸ ਕਾਰਜ ਲਈ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਜੀ ਅਤੇ ਮੈਡਮ ਬਲਬੀਰ ਕੌਰ ਰਾਏਕੋਟੀ ਵੱਲੋਂ ਲਹਿੰਦੇ ਪੰਜਾਬ ਦੀ ਸਮੁੱਚੀ ਟੀਮ, ਮੀਆਂ ਆਸਿਫ ਅਲੀ ਅਤੇ ਪੰਜਾਬੀ ਦੇ ਪੁੱਤਰਾਂ ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਗਈਆਂ।




