ਬੀਤੇ ਦਿਨੀਂ ਮੈਡਮ ਬਲਬੀਰ ਕੌਰ ਰਾਏਕੋਟੀ ਜੀ ਨੂੰ ਲਾਈਫ਼ ਗਾਰਡ ਨਰਸਿੰਗ ਆਫ਼ ਇੰਸਟੀਚਿਊਟਜ਼ ਕਲੌਦੀ, ਸੰਗਰੂਰ ਦੇ ਸਲਾਨਾ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਮੈਡਮ ਬਲਬੀਰ ਕੌਰ ਰਾਏਕੋਟੀ ਜੀ ਨੂੰ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਜੀ ਨੂੰ ਮਿਲਣ ਦਾ ਮੌਕਾ ਮਿਲਿਆ ਜਿੱਥੇ ਉਹਨਾਂ ਨੇ ਕਿਹਾ ਕਿ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਜੀ ਇੱਕ ਕਾਬਲ ਅਫ਼ਸਰ ਹਨ ਉੱਥੇ ਹੀ ਉੱਚ ਕੋਟੀ ਦੀ ਸ਼ਖ਼ਸੀਅਤ ਦੇ ਮਾਲਕ ਵੀ ਹਨ। ਉਹਨਾਂ ਅਤੇ ਉਨ੍ਹਾਂ ਦੀ ਟੀਮ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ ‘ਡਰੱਗਜ਼ ਫਰੀ ਵਲਡ, ਇੰਡੀਆ’ ਮੁਹਿੰਮ ਚਲਾਈ ਜਾ ਰਹੀ ਹੈ। ਮੈਡਮ ਰਾਏਕੋਟੀ ਜੀ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਕੋਹੜ ਵੱਢਣ ਲਈ ਆਪਾਂ ਵੀ ਨਸ਼ਿਆਂ ਖਿਲਾਫ਼ ਜਾਗਰੂਕਤਾ ਲਿਆਉਣ ਲਈ ਵਿਸ਼ਵ ਪੰਜਾਬੀ ਸਭਾ ਕੈਨੇਡਾ ਸਭਾ ਦੀ ਟੀਮ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ। ਜਲਦੀ ਹੀ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਦੇ ਨਾਲ ਨਾਲ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਜੀ ਅਤੇ ਜਤਵਿੰਦਰ ਸਿੰਘ ਗਰੇਵਾਲ ਜੀ ਦੀ ਟੀਮ ਨਾਲ ਮਿਲ ਕੇ ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਮੁਹਿੰਮ ਸੰਬੰਧੀ ਕੈਂਪ ਲਗਵਾਏ ਜਾਣਗੇ।


