ਵਿਸ਼ਵ ਪੰਜਾਬੀ ਸਭਾ ਦੇ ਚੇਅਰਮੈਨ ਡਾਕਟਰ ਦਲਬੀਰ ਸਿੰਘ ਕਥੂਰੀਆ ਅਤੇ ਭਾਰਤ ਦੇ ਪ੍ਰਧਾਨ ਬਲਬੀਰ ਕੌਰ ਰਾਏਕੋਟੀ ਨੂੰ ਉਹਨਾਂ ਵੱਲੋਂ ਪੰਜਾਬੀ ਭਾਸ਼ਾ ਪ੍ਰਤੀ ਸਮਰਪਿਤ ਹੋਣ ਅਤੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਦੁਨੀਆਂ ਭਰ ਵਿੱਚ ਕੀਤੇ ਜਾਂਦੇ ਉਪਰਾਲਿਆਂ ਸਦਕਾ ਪੰਜਾਬੀ ਦੇ ਮਾਣ ਮੱਤੇ ਅਖ਼ਬਾਰ ਰੋਜ਼ਾਨਾ ਪੰਜਾਬੀ ਜਾਗਰਣ ਵੱਲੋਂ ਅੱਜ ਜ਼ੀਰਕਪੁਰ ਵਿਖੇ ‘ਰਤਨ ਪੰਜਾਬ ਦੇ’ 2024 ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਅਵਾਰਡ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ, ਸੰਪਾਦਕ ਵਰਿੰਦਰ ਸਿੰਘ ਵਾਲੀਆ ਅਤੇ ਜਾਗਰਣ ਅਖ਼ਬਾਰ ਦੀ ਮੈਨੇਜਮੈਂਟ ਟੀਮ ਨੇ ਆਪਣੇ ਹੱਥੀਂ ਦਿੱਤਾ। ਇਸ ਅਵਾਰਡ ਨੂੰ ਪ੍ਰਾਪਤ ਕਰਨ ਲਈ ਇੰਡੀਆ ਚੈਪਟਰ ਦੇ ਪ੍ਰਧਾਨ ਬਲਬੀਰ ਕੌਰ ਰਾਏਕੋਟੀ ਅਤੇ ਚੰਡੀਗੜ੍ਹ/ਮੁਹਾਲੀ ਚੈਪਟਰ ਦੇ ਪ੍ਰਧਾਨ ਸ ਸਤਵਿੰਦਰ ਸਿੰਘ ਧੜਾਕ ਨੇ ਸ਼ਮੂਲੀਅਤ ਕੀਤੀ। ਚੇਅਰਮੈਨ ਡਾ ਕਥੂਰੀਆ ਨੇ ਵਿਸ਼ਵ ਪੰਜਾਬੀ ਸਭਾ ਦੇ ਸਾਰੇ ਮੈਂਬਰਾਂ ਦੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਇਸ ਪ੍ਰਾਪਤੀ ਮੌਕੇ ਧੰਨਵਾਦ ਤੇ ਮੁਬਾਰਕਬਾਦ ਦਿੱਤੀ।

Leave a Reply

Your email address will not be published. Required fields are marked *